ਰਾਏਕੋਟ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਨੇ ਕੀਤਾ ਚੱਕਾ ਜਾਮ - ਆਲ ਇੰਡੀਆ ਕਿਸਾਨ ਤਾਲਮੇਲ ਸੰਘਰਸ਼ ਕਮੇਟੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-9454049-thumbnail-3x2-ldh.jpg)
ਰਾਏਕੋਟ: ਖੇਤੀ ਕਾਨੂੰਨਾਂ ਖ਼ਿਲਾਫ਼ 5 ਨਵੰਬਰ ਨੂੰ ਆਲ ਇੰਡੀਆ ਕਿਸਾਨ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ ਉੱਤੇ ਰਾਏਕੋਟ ਦੇ ਸ. ਹਰੀ ਸਿੰਘ ਨਲੂਆ ਚੌਕ ਵਿੱਚ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ 4 ਘੰਟੇ ਲੁਧਿਆਣਾ-ਬਠਿੰਡਾ-ਮਲੇਰਕੋਟਲਾ ਰੋਡ 'ਤੇ ਚੱਕਾ ਜਾਮ ਕੀਤਾ ਗਿਆ। ਇਸ ਚੱਕਾ ਜਾਮ ਵਿੱਚ ਕੁੱਲ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ ਸਾਂਬਰ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ, ਪੇਂਡੂ ਖੇਤ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ(ਲੱਖੋਵਾਲ), ਦਰਜਾ ਚਾਰ ਕਰਮਚਾਰੀ ਯੂਨੀਅਨ, ਗੌਰਮਿੰਟ ਟੀਚਰ ਯੂਨੀਅਨ, ਟੈਕਨੀਕਲ ਸਰਵਿਸ ਯੂਨੀਅਨ, ਬਿਜਲੀ ਪੈਨਸ਼ਨਰ ਐਸੋਸੀਏਸ਼ਨ, ਪੀ ਐੱਸ ਇੰਪਲਾਈਜ਼ ਫੈੱਡਰੇਸ਼ਨ, ਏਕਟ ਮਨਿਸਟਰੀਅਲ ਸਰਵਸਿਜ਼ ਯੂਨੀਅਨ ਦੇ ਵੱਡੀ ਗਿਣਤੀ 'ਚ ਆਗੂਆਂ ਤੇ ਮੈਬਰਾਂ ਨੇ ਸ਼ਮੂਲੀਅਤ ਕੀਤੀ।