ਕਿਸਾਨ ਸ਼ਾਂਤਮਈ ਕਰ ਰਹੇ ਮਾਰਚ, ਪੁਲਿਸ ਵਲੋਂ ਰੋਕਣਾ ਗਲਤ:ਰੁਲਦੂ ਸਿੰਘ ਮਾਨਸਾ - ਸ਼ਾਂਤਮਈ ਮਾਰਚ
🎬 Watch Now: Feature Video
ਚੰਡੀਗੜ੍ਹ: ਦੇਸ਼ ਭਰ 'ਚ ਕਿਸਾਨਾਂ ਵਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਪੰਜਾਬ 'ਚ ਵੀ ਕਿਸਾਨ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਪਹੁੰਚ ਰਹੇ ਹਨ। ਇਸ ਦੇ ਚੱਲਦਿਆ ਰੁਲਦੂ ਸਿੰਘ ਮਾਨਸਾ ਦਾ ਕਹਿਣਾ ਕਿ ਉਨ੍ਹਾਂ ਵਲੋਂ ਸ਼ਾਂਤਮਈ ਮਾਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਵਲੋਂ ਰੋਕਣਾ ਗਲਤ ਪਰ ਉਹ ਹਰ ਹਾਲ ਰਾਜਪਾਲ ਨੂੰ ਯਾਦ ਪੱਤਰ ਸੌਂਪਣਗੇ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਕਿਸਾਨਾਂ ਵਲੋਂ ਕੇਂਦਰ ਨੂੰ ਮੰਗਾਂ ਲਿਖ ਕੇ ਦਿੱਤੀਆਂ ਹਨ, ਜੇ ਸਰਕਾਰ ਉਨ੍ਹਾਂ ਮੰਗਾਂ ਨੂੰ ਲੈਕੇ ਗੱਲ ਕਰਨਾ ਚਾਹੁੰਦੀ ਹੈ ਤਾਂ ਉਹ ਤਿਆਰ ਹਨ।