ਭੁੱਖ ਹੜਤਾਲ 'ਤੇ ਬੈਠੇ ਕਿਸਾਨਾਂ ਨੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਕਰਵਾਇਆ ਕੀਰਤਨ - ਛੋਟੇ ਸਾਹਿਬਜ਼ਾਦਿਆਂ
🎬 Watch Now: Feature Video

ਜਲੰਧਰ: ਕਸਬਾ ਫਿਲੌਰ ਦੇ ਲਾਡੋਵਾਲ ਟੋਲ ਪਲਾਜ਼ਾ ਉੱਤੇ ਜਿੱਥੇ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਭੁੱਖ ਹੜਤਾਲ ਉੱਤੇ ਬੈਠੇ ਹੋਏ ਹਨ ਉੱਥੇ ਹੀ ਕਿਸਾਨਾਂ ਨੇ ਧਰਨੇ ਵਾਲੀ ਥਾਂ ਉੱਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਕੀਰਤਨ ਕਰਵਾਇਆ। ਕਿਸਾਨਾਂ ਨੇ ਕਿਹਾ ਕਿ ਉਹ ਇਸ ਕਾਲੇ ਕਾਨੂੰਨ ਨੂੰ ਰੱਦ ਕਰਵਾ ਕੇ ਹੀ ਮੰਨਣਗੇ ਅਤੇ ਜਿੱਤ ਹਾਸਲ ਕਰ ਕੇ ਹੀ ਆਪਣੇ ਘਰਾਂ ਵੱਲ ਪਰਤਣਗੇ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਇਨ੍ਹਾਂ ਕਾਨੂੰਨ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਉਹ ਸੜਕਾਂ ਉੱਤੇ ਬੈਠੇ ਰਹਿਣਗੇ।