'ਕੋਰੋਨਾ ਦੀ ਆੜ ’ਚ ਸਰਕਾਰ ਦੁਕਾਨਦਾਰਾਂ ਨੂੰ ਕਰ ਰਹੀ ਖੱਜਲ'
🎬 Watch Now: Feature Video
ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਮਿੰਨੀ ਲੌਕਡਾਊਨ ਦੌਰਾਨ ਦੁਕਾਨਾਂ ਨੂੰ ਖੁੱਲ੍ਹਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕੋਰੋਨਾ ਦੀ ਆੜ ਵਿੱਚ ਸਰਕਾਰ ਵੱਲੋਂ ਲਗਾਏ ਗਏ ਮਿੰਨੀ ਲੌਕਡਾਊਨ ਕਾਰਨ ਆਮ ਲੋਕਾਂ ’ਤੇ ਕਾਫੀ ਅਸਰ ਪਾ ਰਿਹਾ ਹੈ। ਵਪਾਰੀ ਵਰਗ ਲਈ ਕਿਸੇ ਤਰ੍ਹਾਂ ਦੀ ਕੋਈ ਵੀ ਕਦਮ ਨਹੀਂ ਚੁੱਕੇ ਜਾ ਰਹੇ ਜਿਸ ਕਾਰਨ ਵਪਾਰੀਆਂ ਦੇ ਨਾਲ ਨਾਲ ਉਨ੍ਹਾਂ ਦੀ ਲੇਬਰ ਵੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਪ੍ਰਸ਼ਾਸਨ ਕਿਸੇ ਤਰ੍ਹਾਂ ਦੀ ਕੋਈ ਵੀ ਕਾਰਵਾਈ ਕਰਦਾ ਹੈ ਤਾਂ ਉਹ ਆਪਣੇ ਵਪਾਰੀ ਵਰਗ ਨਾਲ ਮਿਲ ਕੇ ਇਸ ਦਾ ਵਿਰੋਧ ਕਰਨਗੇ।