ਕਿਸਾਨ ਜਥੇਬੰਦੀਆਂ ਨੇ ਰਿਲਾਇੰਸ ਦੇ ਪੈਟਰੋਲ ਪੰਪ ਨੂੰ ਪਾਇਆ ਘੇਰਾ
🎬 Watch Now: Feature Video
ਮਲੇਰਕੋਟਲਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨ ਦਾ ਵਿਰੋਧ ਲਗਾਤਾਰ ਕਿਸਾਨਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਕਿਸਾਨਾਂ ਵੱਲੋਂ ਸੂਬੇ ਅੰਦਰ ਰਿਲਾਇੰਸ ਕੰਪਨੀ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਕਿਸਾਨ ਜੰਥੇਬੰਦੀਆਂ ਤੇ ਸਥਾਨਕ ਲੋਕਾਂ ਵੱਲੋਂ ਮਲੇਰਕੋਟਲਾ ਸ਼ਹਿਰ ਵਿੱਚ ਰਿਲਾਇੰਸ ਪੈਟਰੋਲ ਪੰਪ ਨੂੰ ਘੇਰਾ ਪਾ ਕੇ ਧਰਨਾ ਦਿੱਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ਼ ਪੁਰੇ ਪੰਜਾਬ ਦੇ ਕਿਸਾਨਾਂ ਵੱਲੋਂ ਰੋਸ ਧਰਨੇ ਦਿੱਤੇ ਜਾ ਰਹੇ ਹਨ ਤਾਂ ਜੋ ਕੇਦਰ ਸਰਕਾਰ ਦੀ ਨੀਂਦ ਖੁੱਲ ਸਕੇ ਜਿਸ ਨੂੰ ਲੈ ਕੇ ਅੱਜ ਸਮੂਚੇ ਪੰਜਾਬ ਵਿੱਚ ਕਿਸਾਨਾਂ ਵੱਲੋਂ ਰਿਲਾਇਸ ਪੰਪਾਂ ਨੂੰ ਘੇਰ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।