ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਕੋਠੀ ਅੱਗੇ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ - ਯੁਕਤ ਕਿਸਾਨ ਮੋਰਚਾ
🎬 Watch Now: Feature Video
ਫਿਰੋਜ਼ਪੁਰ:ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਵਿਧਾਇਕ ਕੁਲਦੀਪ ਸਿੰਘ ਜ਼ੀਰਾ ਦੇ ਘਰ ਦੇ ਬਾਹਰ ਧਰਨਾ ਲਾਇਆ। ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਸਤੰਬਰ 'ਚ ਕਰਨ ਦੀ ਬਜਾਏ 11 ਅਕਤੂਬਰ ਕਰ ਦਿੱਤੀ ਗਈ ਹੈ। ਕਿਸਾਨਾਂ ਨੇ ਕਿਹਾ ਝੋਨੇ ਦੀ ਖਰੀਦ 'ਚ ਦੇਰੀ ਕਾਰਨ ਉਨ੍ਹਾਂ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਦੀ ਫਸਲ ਕੱਟ ਕੇ ਮੰਡੀਆਂ 'ਚ ਪਹੁੰਚ ਚੁੱਕੀ ਹੈ, ਪਰ ਖਰੀਦ ਨਾ ਹੋਣ ਚਲਦੇ ਉਨ੍ਹਾਂ ਨੂੰ ਮੀਂਹ ਦੌਰਾਨ ਫਸਲ ਦੀ ਸੰਭਾਲ ਤੇ ਮੰਡੀਆਂ 'ਚ ਰਾਖੀ ਸਬੰਧ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸੂਬਾ ਸਰਕਾਰ ਕੋਲੋਂ ਜਲਦ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤੇ ਜਾਣ ਦੀ ਮੰਗ ਕੀਤੀ ਹੈ।