ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਕਿਸਾਨ ਜਥੇਬੰਦੀਆਂ ਨੇ ਦਿੱਤੀ ਸ਼ਰਧਾਂਜਲੀ - ਜ਼ਿਲ੍ਹਾ ਗੁਰਦਾਸਪੁਰ
🎬 Watch Now: Feature Video
ਗੁਰਦਾਸਪੁਰ: ਦਿੱਲੀ ਬਾਰਡਰ 'ਤੇ ਚੱਲ ਰਹੇ ਕਿਸਾਨ ਮੋਰਚੇ ਦੇ ਸੰਘਰਸ਼ ਦੌਰਾਨ ਮਰਨ ਵਾਲੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ ਧਾਰਮਿਕ ਸਮਾਗਮ ਕਰਵਾਏ ਗਏ। ਇਸ ਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਧਾਲੀਵਾਲ ਵਿਖੇ ਗੁਰਦੁਆਰਾ ਸ਼੍ਰੀ ਬੁਰਜ਼ ਸਾਹਿਬ ਵਿਖੇ ਇਹ ਸਮਾਗਮ ਦਾ ਕਰਵਾਇਆ ਗਿਆ। ਇਸ ਸਮਾਗਮ 'ਚ ਉਨ੍ਹਾਂ ਨੌਜਵਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵੱਲੋਂ ਇਸ ਕਿਸਾਨੀ ਸੰਘਰਸ਼ 'ਚ ਅੱਗੇ ਵੱਧ ਕੇ ਸ਼ੰਭੂ ਬੈਰੀਅਰ 'ਤੇ ਲਗੇ ਨਾਕੇ ਤੋੜੇ ਸਨ।