ਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਕਿਸਾਨ ਜਥੇਬੰਦੀਆਂ ਨੇ ਦਿੱਤੀ ਸ਼ਰਧਾਂਜਲੀ - ਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਕਿਸਾਨ
🎬 Watch Now: Feature Video
ਮੋਗਾ : ਕਿਸਾਨ ਜਥੇਬੰਦੀਆਂ ਨੇ ਬਾਘਾਪੁਰਾਣਾ ਟੋਲ ਪਲਾਜ਼ਾ 'ਤੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ 24 ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 24 ਦਸੰਬਰ ਨੂੰ ਕਿਸਾਨ ਵੱਡਾ ਇਕੱਠ ਕਰ ਕੇ ਪੰਜਾਬ ਭਰ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਕਰਨਗੇ ਅਤੇ ਕੇਂਦਰ ਸਰਕਾਰ ਖ਼ਿਲਾਫ਼ ਵੱਡੇ ਪੱਧਰ ਤੇ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਇਲਾਵਾ 26 ਅਤੇ 27 ਦਸੰਬਰ ਨੂੰ ਕਿਸਾਨਾਂ ਦੇ ਵੱਡੇ ਕਾਫ਼ਲੇ ਪੰਜਾਬ ਚੋਂ' ਦਿੱਲੀ ਵੱਲ ਨੂੰ ਕੂਚ ਕਰਨਗੇ। ਕਿਸਾਨ ਆਗੂ ਜੋਗਿੰਦਰ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੀ ਕਿਸਾਨ ਸ਼ਹੀਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਦੇ ਜ਼ੋਰ ਨਾਲ ਹੀ ਇਸ ਮਸਲੇ ਨੂੰ ਜਿੱਤਿਆ ਜਾਵੇਗਾ ਅਤੇ ਉਹ ਇਸ ਦੇ ਲਈ ਪੂਰਾ ਜ਼ੋਰ ਲਾ ਦੇਣਗੇ। ਕਿਸਾਨ ਆਗੂ ਗੁਰਧੀਰ ਸਿੰਘ ਦਾ ਕਹਿਣਾ ਹੈ ਕਿ ਸੜਕਾਂ ਤੇ ਬੈਠ ਕੇ ਸੰਘਰਸ਼ ਕਰਨ ਵਾਲੇ ਅੱਤਵਾਦੀ ਨਹੀਂ ਹੁੰਦੇ, ਕਿਸਾਨ ਤਾਂ ਸ਼ਾਂਤਮਈ ਢੰਗ ਨਾਲ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰ ਰਹੇ ਹਨ।