ਲੋਕ ਹਿੱਤਾਂ ਲਈ ਸ਼ਹੀਦ ਹੋਏ ਸਾਡੇ ਕਿਸਾਨ ਭਰਾ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
🎬 Watch Now: Feature Video
ਤਰਨ ਤਾਰਨ : ਪਿੰਡ ਮਾੜੀਮੇਘਾ ਵਿਖੇ 'ਚ ਪਿੰਡ ਵਾਸੀਆਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਾਂਝੇ ਤੌਰ 'ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਸ਼ਹਿਰ ਭਰ 'ਚ ਕੈਂਡਲ ਮਾਰਚ ਕੱਢ ਖੇਤੀ ਕਾਨੂੰਨ ਦਾ ਵਿਰੋਧ ਕੀਤਾ। ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨ ਆਗੂ, ਮਜ਼ਦੂਰ, ਮਹਿਲਾਵਾਂ ਤੇ ਬੱਚਿਆਂ ਨੇ ਇਸ ਕੈਡਲ ਮਾਰਚ ਦਾ ਹਿੱਸਾ ਬਣੇ। ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀ ਹੱਕੀ ਮੰਗਾਂ ਲਈ ਲਗਾਤਾਰ ਦਿੱਲੀ 'ਚ ਡੱਟੇ ਹੋਏ ਹਨ ਤੇ ਇਹ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਸਾਹ ਲੈਣਗੇ। ਉਨ੍ਹਾਂ ਕਿਹਾ ਕਿ ਕਿਸਾਨੀ ਲਹਿਰ 'ਚ ਸ਼ਹੀਦ ਹੋਏ ਇਨ੍ਹਾਂ ਸ਼ਹੀਦਾਂ ਨੂੰ ਸਦਾ ਹੀ ਇਤਿਹਾਸ ਵਿੱਚ ਯਾਦ ਕੀਤਾ ਜਾਏਗਾ।ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮੰਗ ਮੰਨਦੇ ਹੋਏ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।