ਕਿਸਾਨਾਂ ਨੇ ਨਾਭਾ 'ਚ ਮੋਦੀ ਸਰਕਾਰ ਦਾ ਪਿੱਟ ਸਿਆਪਾ ਕਰਕੇ ਕੀਤਾ ਮੁਕੰਮਲ ਬੰਦ - complete shutdown in Nabha
🎬 Watch Now: Feature Video
ਨਾਭਾ: ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਰਤ ਬੰਦ ਦੇ ਸੱਦੇ ਤਹਿਤ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬੌੜਾਂ ਗੇਟ ਚੌਕ ਨੂੰ ਮੁਕੰਮਲ ਤੌਰ 'ਤੇ ਬੰਦ ਕੀਤਾ ਗਿਆ ਅਤੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਸ਼ਹਿਰ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੂੰ ਵੱਖ-ਵੱਖ ਜਥੇਬੰਦੀਆਂ ਅਤੇ ਦੁਕਾਨਦਾਰ ਦਾ ਪੂਰਾ ਸਮਰਥਨ ਮਿਲਿਆ। ਧਰਨੇ ਵਿੱਚ ਬੀਬੀਆਂ ਅਤੇ ਬੱਚਿਆਂ ਨੇ ਵੀ ਵਧ ਚੜ੍ਹ ਕੇ ਹਿੱਸਾ ਲਿਆ। ਕਿਸਾਨ ਆਗੂਆਂ ਤੇ ਬੀਬੀਆਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਇਹ ਕਾਲੇ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ ਅਤੇ ਰੋਸ ਧਰਨੇ ਚਲਦੇ ਰਹਿਣਗੇ।