ਕਿਸਾਨਾਂ ਨੇ ਟੋਲ ਪਲਾਜਾ 'ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ - ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
🎬 Watch Now: Feature Video
ਪਠਾਨਕੋਟ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਦਪਾਲਮਾ ਟੋਲ ਪਲਾਜ਼ੇ 'ਤੇ ਕਿਸਾਨਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸਮਾਰੋਹ ਦੌਰਾਨ ਵੱਖ-ਵੱਖ ਦੇਸ਼ ਭਗਤੀ ਦੀਆਂ ਵੰਨਗੀਆਂ ਵੀ ਪੇਸ਼ ਕੀਤੀਆਂ ਗਈਆਂ। ਕਿਸਾਨਾਂ ਦਾ ਕਹਿਣਾ ਕਿ ਭਗਤ ਸਿੰਘ ਹੋਰਾਂ ਦੇਸ਼ 'ਚੋਂ ਅੰਗਰੇਜ਼ਾਂ ਨੂੰ ਕੱਢਣ ਲਈ ਕੁਰਬਾਨੀਆਂ ਦਿੱਤੀਆਂ ਸੀ ਤੇ ਹੁਣ ਕੇਂਦਰ ਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਲਿਆ ਕੇ ਕਈ ਕਿਸਾਨਾਂ ਦੀ ਕੁਰਬਾਨੀ ਲੈ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।