ਖੇਤੀ ਕਾਨੂੰਨਾਂ ਤੇ ਤੇਲ ਕੀਮਤਾਂ ਦੇ ਵਾਧੇ ਖਿਲਾਫ਼ ਦਿੱਤਾ ਮੰਗ ਪੱਤਰ
🎬 Watch Now: Feature Video
ਲੁਧਿਆਣਾ: ਸੰਯੁਕਤ ਕਿਸਾਨ ਮੋਰਚਾ ਵੱਲੋਂ ਮਹਿੰਗਾਈ, ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ, ਤੇਲ ਕੀਮਤਾਂ ਦੇ ਵਾਧੇ ਖ਼ਿਲਾਫ਼ ਅੱਜ ਕੇਂਦਰ ਸਰਕਾਰ ਨੂੰ ਮੰਗ ਪੱਤਰ ਭੇਜਣ ਦੇ ਦਿੱਤੇ ਪ੍ਰੋਗਰਾਮ ਤਹਿਤ ਬੀਕੇਯੂ ਏਕਤਾ ਉਗਰਾਹਾਂ ਬਲਾਕ ਰਾਏਕੋਟ ਵੱਲੋਂ ਰਾਏਕੋਟ ਦੇ ਐਸਡੀਐਮ ਦੀ ਗ਼ੈਰ ਮੌਜੂਦਗੀ ਵਿੱਚ ਕਾਰਜ ਸਾਧਕ ਅਫ਼ਸਰ ਰਾਏਕੋਟ ਨੂੰ ਦਿੱਤਾ ਗਿਆ। ਕਿਸਾਨ ਆਗੂ ਗੁਰਪ੍ਰੀਤ ਸਿੰਘ ਨੂਰਪੁਰਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਪ੍ਰੋਗਰਾਮ ਤਹਿਤ ਕਿਸਾਨਾਂ-ਮਜ਼ਦੂਰਾਂ ਖ਼ਿਲਾਫ਼ ਬਣਾਏ ਕਾਲੇ ਕਾਨੂੰਨਾਂ, ਝੂਠੇ ਮੁਕੱਦਮਿਆਂ, ਸ਼ਹੀਦਾਂ ਦੇ ਪਰਿਵਾਰਾਂ ਨੂੰ ਆਰਥਿਕ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, ਤੇਲ-ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤੇ ਅਥਾਹ ਵਾਧੇ ਨੂੰ ਰੱਦ ਕਰਨ ਲਈ ਮੰਗਪੱਤਰ ਦਿੱਤਾ ਗਿਆ ਹੈ।