ਬਠਿੰਡਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੇ ਕੀਤਾ ਰੋਸ ਮੁਜ਼ਾਹਰਾ - ਕਿਰਤੀ ਕਿਸਾਨ ਯੂਨੀਅਨ
🎬 Watch Now: Feature Video
ਬਠਿੰਡਾ: ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਅੰਦੋਲਨ ਜਾਰੀ ਹੈ। ਅੱਜ ਬਠਿੰਡਾ ਦੇ ਵਿੱਚ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਖਿਲਾਫ਼ ਕੇਂਦਰ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ 'ਤੇ ਬਠਿੰਡਾ ਜ਼ਿਲ੍ਹੇ ਦੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਕਿਹਾ ਕਿ ਅੱਜ ਕਿਸਾਨਾਂ ਵੱਲੋਂ 'ਰੇਲ ਰੋਕੋ ਅੰਦੋਲਨ' ਅਤੇ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਕੀਤਾ ਜਾ ਰਿਹਾ ਸੀ ਪਰ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਮੰਚ 'ਤੇ ਅੱਜ ਸ਼ਾਮ ਬੈਠਕ ਕੀਤੀ ਗਈ ਜਿਸ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਕਾਨੂੰਨ ਵਿਰੁੱਧ ਅਗਲੀ ਰਣਨੀਤੀ ਤਿਆਰ ਕੀਤੀ ਗਈ।