ਖੇਤੀ ਸੁਧਾਰ ਕਾਨੂੰਨ ਦੇ ਖਿਲਾਫ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
ਗੁਰਦਾਸਪੁਰ :ਖੇਤੀ ਸੁਧਾਰ ਕਾਨੂੰਨ ਦੇ ਖਿਲਾਫ ਗੁਰਦਾਸਪੁਰ 'ਚ ਕਿਸਾਨ ਜਥੇਬੰਦੀਆਂ ਪਿਛਲੇ 17 ਦਿਨਾਂ ਤੋਂ ਅੰਮ੍ਰਿਤਸਰ -ਪਠਾਨਕੋਟ ਹਾਈਵੇ ਟੋਲ ਪਲਾਜ਼ਾ 'ਤੇ ਧਰਨਾ ਦੇ ਰਹੀਆਂ ਹਨ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾਂ ਮੰਨਣ 'ਤੇ ਮੋਦੀ ਸਰਕਾਰ ਦਾ ਪੁਤਾਲ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਵੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਖੇਤੀ ਕਾਨੂੰਨਾਂ ਦੀ ਆੜ੍ਹ ਹੇਠ ਕਿਸਾਨਾਂ ਤੋ ਜ਼ਮੀਨਾਂ ਖੋਹ ਕੇ ਵੱਡੀਆਂ ਉਦਯੋਗਪਤੀਆਂ ਨੂੰ ਦਿੱਤੀਆਂ ਜਾਣਗੀਆਂ। ਅਜਿਹਾ ਕਰਕੇ ਕਿਸਾਨਾਂ ਨੂੰ ਖੇਤੀ ਤੋਂ ਵਾਂਝੇ ਕੀਤਾ ਜਾ ਰਿਹਾ ਹੈ। ਜੋ ਕਿ ਕਿਸਾਨ ਜੱਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਇਨ੍ਹਾਂ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਕਿ ਇਹ ਵਾਪਸ ਨਹੀਂ ਲਏ ਜਾਂਦੇ।