ਮੁਕੇਰੀਆਂ 'ਚ ਕਿਸਾਨਾਂ ਨੇ ਕੀਤਾ ਭਾਜਪਾ ਆਗੂਆਂ ਦਾ ਵਿਰੋਧ - ਕਿਸਾਨ ਅੰਦੋਲਨ
🎬 Watch Now: Feature Video
ਹੁਸ਼ਿਆਰਪੁਰ: ਪਿਛਲੇ ਲੰਮੇਂ ਸਮੇਂ ਤੋਂ ਜਿਥੇ ਇੱਕ ਪਾਸੇ ਦਿੱਲੀ ਤੇ ਹਰਿਆਣਾ ਦੇ ਬਾਰਡਰਾਂ 'ਤੇ ਖੇਤੀ ਕਾਨੂੰਨ ਦੇ ਵਿਰੋਧ 'ਚ ਕਿਸਾਨ ਅੰਦੋਲਨ ਜਾਰੀ ਹੈ, ਉਥੇ ਹੀ ਦੂਜੇ ਪਾਸੇ ਪੰਜਾਬ 'ਚ ਵੀ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਤੇ ਭਾਜਪਾ ਪਾਰਟੀ ਦੇ ਖਿਲਾਫ ਲਗਾਤਾਰ ਰੋਸ ਪ੍ਰਦਰਸ਼ਨ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਆਗੂਆਂ ਦਾ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਵਿਰੋਧ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਮੁਕੇਰੀਆਂ 'ਚ ਵੀ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ।ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਇਸੇ ਤਰ੍ਹਾਂ ਹੀ ਜਾਰੀ ਰਹੇਗਾ। ਉਨ੍ਹਾਂ ਕਿਹਾ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਭਾਜਪਾ ਆਗੂਆਂ ਨੂੰ ਮੀਟਿੰਗਾਂ ਨਹੀਂ ਕਰਨ ਦਿੱਤੀਆਂ ਜਾਣਗੀਆਂ ਤੇ ਨਾਂ ਹੀ ਪਿੰਡਾਂ 'ਚ ਦਾਖਲ ਹੋਣ ਦਿੱਤਾ ਜਾਵੇਗਾ।