'ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਵੀ ਜਾਰੀ ਰਹੇਗਾ ਕਿਸਾਨੀ ਅੰਦੋਲਨ' - Farmer leaders
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਕੇਂਦਰ ਸਰਕਾਰ (Central Government) ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ (Three agricultural laws) ਨੂੰ ਰੱਦ ਕਰਵਾਉਣ ਦੇ ਲਈ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਵੱਲੋਂ ਤਿੰਨ ਖੇਤੀ ਕਾਨੂੰਨਾਂ (agricultural laws) ਨੂੰ ਰੱਦ ਕਰਨ ਦਾ ਐਲਾਨ ਕਰਦੇ ਹੋਏ ਕੀਤਾ ਗਿਆ। ਇਸ ਫ਼ੈਸਲੇ ਦਾ ਕਿਸਾਨ ਆਗੂਆਂ (Farmer leaders) ਵੱਲੋਂ ਸੁਆਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ (Farmer leaders) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਵੱਲੋਂ ਇਹ ਇੱਕ ਚੰਗਾ ਫ਼ੈਸਲਾ ਲਿਆ ਗਿਆ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਕੇਂਦਰ ਸਰਕਾਰ (Central Government) ਆਰਥਿਕ ਮਦਦ ਦੇਣ ਦੀ ਮੰਗ ਕੀਤੀ ਗਈ ਹੈ।