ਪੀ.ਐੱਮ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਾੜੇ ਪੁਤਲੇ
ਨਾਭਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਗਏ ਐਲਾਨ ਦੇ ਤਹਿਤ 16 ਅਕਤੂਬਰ ਨੂੰ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੁਤਲੇ ਫੂਕੇ ਗਏ। ਇਸੇ ਤਹਿਤ ਨਾਭਾ ਦੇ ਪਿੰਡ ਤੁੰਗਾਂ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਦੇ ਪੁਤਲੇ ਰਾਵਣ ਦੇ ਰੂਪ ਵਿੱਚ ਫੂਕੇ ਗਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨਾਂ (Farmers) ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦੇ ਧਰਨੇ ਜਾਰੀ ਰਹਿਣਗੇ। ਇਸ ਮੌਕੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ (Farmers) ਨੂੰ ਕਾਰਾਂ ਨਾਲ ਕੁਚਲਣ ਵਾਲੇ ਬੀਜੇਪੀ ਦੇ ਲੀਡਰਾਂ ਲਈ ਕਿਸਾਨਾਂ ਨੇ ਫਾਂਸੀ ਦੀ ਸਜਾ ਦੀ ਮੰਗ ਕੀਤੀ ਹੈ।