ਕਿਸਾਨਾਂ ਨੇ ਕੱਢੀ ਕੇਂਦਰ ਸਰਕਾਰ ਖ਼ਿਲਾਫ਼ ਭੜਾਸ - ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ
🎬 Watch Now: Feature Video
ਹੁਸ਼ਿਆਰਪੁਰ: ਸੰਯੁਕਤ ਕਿਸਾਨ ਮੋਰਚੇ ਦੇ ਦਿਸ਼ਾ ਨਿਰਦੇਸ਼ ਅਨੁਸਾਰ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿੱਚ ਚੋਲਾਂਗ ਟੋਲ ਪਲਾਜ਼ਾ 'ਤੇ ਪੁਤਲੇ ਫੂਕੇ ਗਏ ਤੇ ਕੇਂਦਰ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਜਦੋ ਤੱਕ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ। ਉਦੋਂ ਤੱਕ ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਰਹੇਗਾ। ਪਹਿਲਾ ਕਿਸਾਨਾਂ ਨੂੰ ਵੱਖ ਵੱਖ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ ਤੇ ਬਾਅਦ ਵਿੱਚ ਮੋਦੀ,ਅਮਿਤ ਸ਼ਾਹ, ਯੋਗੀ 'ਤੇ ਅਜੈ ਮਿਸ਼ਰਾ ਦੇ ਮੁੰਡੇ ਦੇ ਪੁਤਲੇ ਸਾੜੇ ਗਏ।