ਟਰੇਡ ਯੂਨੀਅਨਾਂ ਦੇ ਸੱਦੇ 'ਤੇ ਜੱਥੇਬੰਦਿਆਂ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਲਹਿਰਾਗਾਗਾ: ਜੱਥੇਬੰਦੀਆਂ ਨੇ ਲਹਿਰਾਗਾਗਾ ਦੇ ਮੂਨਕ ਵਿੱਚ ਭਾਰਤ ਦੀਆਂ ਕੋਲਾ ਖਦਾਣਾਂ ਦੀਆਂ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਹ ਰੋਸ ਪ੍ਰਦਰਸ਼ਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ 3 ਆਰਡੀਨੈਸਾਂ ਤੇ ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਕੀਤਾ ਗਿਆ ਹੈ। ਬੀਕੇਯੂ ਦੇ ਜਨਰਲ ਸਕੱਤਰ ਨੇ ਕਿਹਾ ਕਿ ਕੋਰੋਨਾ ਕਾਰਨ ਲੱਗੇ ਲੌਕਡਾਊਨ 'ਚ ਜਿੱਥੇ ਸਰਕਾਰ ਨੂੰ ਲੋਕਾਂ ਨੂੰ ਰਾਹਤ ਪੈਕੇਜ ਦੇਣ ਚਾਹੀਦਾ ਸੀ ਉਥੇ ਸਰਕਾਰ ਲੋਕਾਂ ਨੂੰ ਇੱਕ ਬੋਝ ਦੇ ਹੇਠ ਦੱਬ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਜਲਦ ਤੋਂ ਜਲਦ ਜਾਰੀ ਕੀਤੇ ਆਰਡੀਨੈਂਸ ਨੂੰ ਵਾਪਸ ਲੈਣਾ ਚਾਹੀਦਾ ਹੈ।