CM ਕੈਪਟਨ ਦੇ ਬਿਆਨ ਖ਼ਿਲਾਫ਼ ਕਿਸਾਨਾਂ ਦਾ ਧਰਨਾ - CM
🎬 Watch Now: Feature Video
ਪਟਿਆਲਾ: ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ (Indian Farmers Union Revolutionary) ਵੱਲੋ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੇ ਬਿਆਨ ਦੇ ਵਿਰੋਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਦੀ ਘੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਕਿਸਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਕਿਹੜੇ ਵਿਕਾਸ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 1 ਸਾਲ ਤੋਂ ਪੰਜਾਬ ਦੇ ਕਿਸਾਨ (Farmers) ਧਰਨੇ ‘ਤੇ ਹਨ ਤੇ ਮੁੱਖ ਮੰਤਰੀ (Chief Minister) ਕਿਹੜੇ ਵਿਕਾਸ ਦੀ ਗੱਲ ਕਰ ਰਹੇ ਹਨ। ਕਿਸਾਨਾਂ (Farmers) ਨੇ ਕਿਹਾ ਕਿ ਅਸੀਂ ਆਮ ਲੋਕਾਂ ਦਾ ਨਹੀਂ ਬਲਕਿ ਵੱਡੇ ਘਰਾਣਿਆ ਦਾ ਘਿਰਾਓ ਕੀਤਾ ਹੈ।