ਜ਼ਮੀਨਾਂ ਦਾ ਮੁਆਵਜ਼ਾ ਦਿੱਤੇ ਬਿਨਾ ਟੋਲ ਪਲਾਜ਼ਾ ਉੱਤੇ ਸੜਕ ਬਣਾਉਣ ਕਾਰਨ ਕਿਸਾਨ 'ਚ ਰੋਸ - ਜ਼ਮੀਨਾਂ ਦਾ ਮੁਆਵਜ਼ਾ
🎬 Watch Now: Feature Video
ਬਠਿੰਡਾ: ਜੱਜਲ ਤੋਂ ਮੁੱਦਕੀ ਤੱਕ ਬਣ ਰਹੇ ਹਾਈਵੇ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸ ਹਾਈਵੇ ਲਈ ਤਲਵੰਡੀ ਸਾਬੋ ਨੇੜਲੇ ਪਿੰਡ ਸ਼ੇਖਪੁਰਾ ਦੇ ਕਿਸਾਨਾਂ ਨੇ ਆਪਣੀਆਂ ਜ਼ਮੀਨਾਂ ਸਰਕਾਰ ਨੂੰ ਦਿੱਤੀਆਂ ਹਨ। ਹਾਈਵੇ ਦੇ ਨਿਰਮਾਣ ਦਾ ਕੰਮ ਸ਼ੁਰੂ ਹੋਣ 'ਤੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਕਿਸਾਨਾਂ ਨੇ ਸਰਕਾਰ 'ਤੇ ਗੁੱਸਾ ਪ੍ਰਗਟਾਉਂਦੇ ਹੋਏ ਕਿਹਾ ਕਿ ਜ਼ਮੀਨਾਂ ਦਾ ਰੇਟ ਪਹਿਲਾਂ ਹੀ ਘੱਟ ਦਿੱਤਾ ਜਾ ਰਿਹਾ ਹੈ। ਹੁਣ ਸਰਕਾਰ ਵੱਲੋਂ ਉਨ੍ਹਾਂ ਦੀਆਂ ਐਕਵਾਇਰ ਕੀਤੀਆਂ ਗਈਆਂ ਜ਼ਮੀਨਾਂ ਦਾ ਮੁਆਵਜ਼ਾ ਪੂਰਾ ਦਿੱਤੇ ਬਗੈਰ ਹੀ ਪੰਜਾਬ ਸਰਕਾਰ ਵੱਲੋਂ ਇਥੇ ਟੋਲ ਪਲਾਜ਼ਾ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਸਰਕਾਰ ਕੋਲੋਂ ਜਲਦ ਤੋਂ ਜਲਦ ਜ਼ਮੀਨਾਂ ਦਾ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗਾਂ ਨਾ ਮੰਨੇ ਜਾਣ ਮਗਰੋਂ ਰੋਸ ਪ੍ਰਦਰਸ਼ਨ ਹੋਰ ਤੇਜ਼ ਕੀਤੇ ਜਾਣ ਦੀ ਗੱਲ ਆਖੀ।