ਤਰਨ ਤਾਰਨ 'ਚ ਦਿੱਲੀ ਕਟੜਾ ਅੰਮ੍ਰਿਤਸਰ ਐਕਸਪ੍ਰੈਸ ਹਾਈਵੇਅ ਖਿਲਾਫ਼ ਕਿਸਾਨਾਂ ਨੇ ਲਾਇਆ ਧਰਨਾ
🎬 Watch Now: Feature Video
ਤਰਨ ਤਾਰਨ:ਭਾਰਤ ਸਰਕਾਰ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਵਲੋਂ ਤਰਨ ਤਾਰਨ 'ਚ ਦਿੱਲੀ-ਕਟੜਾ-ਅੰਮ੍ਰਿਤਸਰ ਐਕਸਪ੍ਰੈਸ ਹਾਈਵੇਅ ਤਿਆਰ ਕੀਤਾ ਜਾ ਰਿਹਾ ਹੈ। ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਹਾਈਵੇਅ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਇਸ ਸਬੰਧੀ ਐਸਡੀਐਮ ਦਫਤਰ ਖਡੂਰ ਸਾਹਿਬ ਵਿਖੇ ਧਰਨਾ ਲਾਇਆ। ਉਨ੍ਹਾਂ ਆਪਣੀ ਮੰਗਾਂ ਸਬੰਧੀ ਇਥੋਂ ਦੇ ਤਹਿਸੀਲਦਾਰ ਅਭਿਸ਼ੇਕ ਵਰਮਾਂ ਨੂੰ ਮੰਗ ਪੱਤਰ ਸੌਂਪਿਆ। ਕਿਸਾਨਾ ਨੇ ਕਿਹਾ ਕਿ ਹਾਈਵੇ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਜ਼ਮੀਨਾਂ ਦੇ ਭਾਵ ਘੱਟ ਦਿੱਤੇ ਜਾ ਰਹੇ ਹਨ। ਜਮੀਨਾਂ ਦੇ ਭਾਅ ਘੱਟ ਮਿਲਣ ਕਾਰਨ ਜਮੀਨਾਂ ਦੇ ਮਾਲਕਾਂ ਵਲੋਂ ਜਮੀਨਾਂ ਦੇਣ ਤੋਂ ਇੰਨਕਾਰ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਜ਼ਮੀਨਾਂ ਦੇ ਸਹੀ ਰੇਟ ਨਹੀਂ ਮਿਲਦੇ ਉਹ ਕਿਸੇ ਵੀ ਕੰਪਨੀ ਨੂੰ ਕੰਮ ਨਹੀਂ ਕਰਨ ਦੇਣਗੇ।