ਗੁਰਦਾਸਪੁਰ 'ਚ ਧਰਨੇ 'ਤੇ ਬੈਠੇ ਕਿਸਾਨ, ਡੀਸੀ ਦਫ਼ਤਰ ਬਾਹਰ ਕਰ ਰਹੇ ਤਿੱਖਾ ਸੰਘਰਸ਼ - ਕੀੜੀ ਸ਼ੂਗਰ ਮਿਲ
🎬 Watch Now: Feature Video
ਗੁਰਦਾਸਪੁਰ: ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਧਰਨਾ ਲਾਇਆ। ਕਿਸਾਨਾਂ ਨੇ ਦੱਸਿਆ ਕਿ ਡੀਸੀ ਵੱਲੋਂ ਕਿਸਾਨਾਂ ਨਾਲ ਜੁੜੀਆਂ ਸੱਮਸਿਆਵਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਸੋਮਵਾਰ ਨੂੰ ਦਫਤਰ ਦੇ ਬਾਹਰ ਧਰਨਾ ਲਾਇਆ ਹੈ। ਕਿਸਾਨਾਂ ਨੇ ਕਿਹਾ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਵੇਗਾ, ਉਸ ਵੇਲੇ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਕਿਸਾਨਾਂ ਨੇ ਕਿਹਾ ਕਿ ਸ਼ੂਗਰ ਮਿਲ 'ਚ ਵੀ ਕਿਸਾਨਾਂ ਦਾ ਪਿੱਛਲਾ ਬਕਾਇਆ ਖੜ੍ਹਾ ਹੈ, ਜੋ ਅਜੇ ਤੱਕ ਜਾਰੀ ਨਹੀਂ ਕੀਤਾ ਜਾ ਰਿਹਾ। ਇਸ ਤੋਂ ਇਲਾਵਾ ਉਨ੍ਹਾਂ ਸ਼ੂਗਰ ਮਿਲ ਪਨਿਆੜ ਦੀ ਸਮਰੱਥਾ ਵਧਾਉਣ ਦੀ ਗੱਲ ਵੀ ਕੀਤੀ ਹੈ।