ਖੇਤੀ ਕਾਨੂੰਨਾਂ ਵਿਰੁੱਧ ਸੱਤਵੇਂ ਅਸਮਾਨ 'ਤੇ ਧਰਨਾਕਾਰੀ ਕਿਸਾਨਾਂ ਦਾ ਗੁੱਸਾ - protest against govt
🎬 Watch Now: Feature Video
ਰੂਪਨਗਰ: ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਸੜਕਾਂ 'ਤੇ ਉਤਰ ਆਏ ਹਨ ਤੇ ਉਨ੍ਹਾਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ ਹੈ। ਕੇਂਦਰ ਸਰਕਾਰ ਵੱਲੋਂ ਦੂਜੀ ਵਾਰ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਕਿਸਾਨ ਕਾਨੂੰਨਾਂ ਬਾਰੇ ਗੱਲਬਾਤ ਲਈ ਸੱਦਾ ਦਿੱਤਾ ਗਿਆ ਹੈ ਜਿਸ ਦੇ ਜਵਾਬ 'ਚ ਕਿਸਾਨਾਂ ਨੇ ਨਾ ਕਰ ਦਿੱਤੀ ਹੈ। ਧਰਨਾ ਦੇ ਰਹੇ ਰੋਪੜ ਦੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਿਰੁੱਧ ਆਪਣਾ ਗੁੱਸਾ ਜੰਮ ਕੇ ਕੱਢਿਆ ਅਤੇ ਕਿਹਾ ਕਿ ਉਹ ਆਪਣੀਆਂ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕਰਦੇ ਹਨ ਕਿ ਕੇਂਦਰ ਸਰਕਾਰ ਨਾਲ ਇਸ ਬਾਰੇ ਕੋਈ ਗੱਲਬਾਤ ਨਾ ਕੀਤੀ ਜਾਵੇ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਮੂਰਖ ਬਣਾ ਰਹੀ ਹੈ।
Last Updated : Oct 12, 2020, 8:11 PM IST