ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜੇ ਕੇਜਰੀਵਾਲ, ਜਾਣੋ ਕਿਸਾਨਾਂ ਨੇ ਕਿਹੜੇ ਕੀਤੇ ਸਨ ਸਵਾਲ ? - Kejriwal
🎬 Watch Now: Feature Video
ਮਾਨਸਾ: ਸੂਬੇ ਦੇ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਨੂੰ ਲੈਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸੱਤਾ ਹਾਸਿਲ ਕਰਨ ਨੂੰ ਲੈਕੇ ਸਿਆਸੀ ਪਾਰਟੀਆਂ ਦੇ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਦੂਸਰੇ ਪਾਸੇ ਕਿਸਾਨਾਂ ਦੇ ਵੱਲੋਂ ਸਿਆਸੀ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਮਾਨਸਾ ਵਿਖੇ ਅਰਵਿੰਦ ਕੇਜਰੀਵਾਲ (Arvind Kejriwal) ਦੇ ਪਹੁੰਚਣ ਨੂੰ ਲੈਕੇ ‘ਤੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਕਿਸਾਨਾਂ ਵੱਲੋਂ ਪੰਜਾਬ ਦੇ ਮਸਲਿਆਂ ਨੂੰ ਲੈਕੇ ਕੇਜਰੀਵਾਲ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਵਾਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਵਿਰੋਧ ਦੇ ਚੱਲਦੇ ਕੇਜਰੀਵਾਲ ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਕੋਸ਼ਿਸ਼ ਕੀਤੀ ਗਈ ਪਰ ਕੇਜਰੀਵਾਲ ਕਿਸਾਨਾਂ ਦੇ ਸਵਾਲਾਂ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ। ਕੇਜਰੀਵਾਲ ਵੱਲੋਂ ਜਵਾਬ ਨਾ ਦੇਣ ਨੂੰ ਲੈਕੇ ਕਿਸਾਨਾਂ ਵੱਲੋਂ ਇਸਦਾ ਵਿਰੋਧ ਕੀਤਾ ਗਿਆ ਅਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ।
Last Updated : Oct 28, 2021, 7:16 PM IST