ਸੜਕਾਂ ’ਤੇ ਉਤਰੇ ਕਿਸਾਨਾਂ ਨੇ ਸਰਕਾਰ ਖਿਲਾਫ ਜੰਮਕੇ ਕੱਢੀ ਭੜਾਸ
🎬 Watch Now: Feature Video
ਰੂਪਨਗਰ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਦੀਆਂ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਲਾਏ ਲੌਕਡਾਊਨ ਦਾ ਨੂਰਪੁਰ ਬੇਦੀ ਵਿਖੇ ਵਿਰੋਧ ਕੀਤਾ ਗਿਆ। ਇਸ ਦੌਰਾਨ ਦੁਕਾਨਦਾਰਾਂ ਅਤੇ ਵਾਪਰੀਆਂ ਨੂੰ ਨਾਲ ਲੈ ਕੇ ਸਾਰੀਆਂ ਦੁਕਾਨਾਂ ਖੁੱਲ੍ਹਵਾਉਣ ਬਾਰੇ ਅਪੀਲ ਕੀਤੀ ਗਈ। ਦੂਜੇ ਪਾਸੇ ਪੁਲਿਸ ਨੇ ਕਿਸੇ ਅਣਸੁਖਾਵੀ ਘਟਨਾ ਤੋਂ ਪਹਿਲਾਂ ਹੀ ਆਪਣੀ ਪਹਿਲਾਂ ਹੀ ਤਿਆਰੀ ਕੀਤੀ ਹੋਈ ਸੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕੋਰੋਨਾ ਦੀ ਆੜ ’ਚ ਗਰੀਬ ਲੋਕਾਂ ਦਾ ਰੁਜ਼ਗਾਰ ਖੋਹਣ ਵਿਚ ਲੱਗੀ ਹੋਈ ਹੈ, ਜਦਕਿ ਕਾਰਪੋਰੇਟ ਘਰਾਣਿਆਂ ਨੂੰ ਹਰ ਤਰ੍ਹਾਂ ਦੀ ਛੋਟ ਅਤੇ ਆਰਥਿਕ ਮਦਦ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੌਕਡਾਊਨ ਦੇ ਨਾਂ ‘ਤੇ ਆਮ ਜਨਤਾ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ ਪਰ ਕਿਸਾਨ ਸਰਕਾਰ ਦੀ ਕਿਸੇ ਵੀ ਚਾਲ ਨੂੰ ਪੂਰਾ ਨਹੀਂ ਹੋਣ ਦੇਣਗੇ।