PM. ਮੋਦੀ ਦਾ ਪੰਜਾਬ ਪਹੁੰਚਣ ‘ਤੇ ਕਿਸਾਨਾਂ ਵੱਲੋਂ ਵਿਰੋਧ - ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
🎬 Watch Now: Feature Video
ਗੁਰਦਾਸਪੁਰ: ਫ਼ਿਰੋਜ਼ਪੁਰ ਵਿੱਚ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਰੈਲੀ ਦਾ ਕਿਸਾਨਾਂ ਵੱਲੋਂ ਵਿਰੋਧ (Farmers protest) ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਗੁਰਦਾਸਪੁਰ ਵਿੱਚ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ (Jammu-Amritsar National Highway Jam in Gurdaspur) ਕਰਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦਾ ਸਖ਼ਤ ਵਿਰੋਧ ਕੀਤਾ। ਇਸ ਮੌਕੇ ਕਿਸਾਨਾਂ ਨੇ ਜਿੱਥੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਉੱਥੇ ਹੀ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨਾਂ (Farmers) ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ (Central Government) ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ ਉਦੋਂ ਤੱਕ ਪੰਜਾਬ ਵਿੱਚ ਆਉਣ ‘ਤੇ ਪ੍ਰਧਾਨ ਮੰਤਰੀ ਦਾ ਹਰ ਵਾਰ ਵਿਰੋਧ ਕੀਤਾ ਜਾਵੇਗਾ।