ਕਿਸਾਨਾਂ ਦਾ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ 13ਵੇਂ ਦਿਨ ਵੀ ਜਾਰੀ - ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ
🎬 Watch Now: Feature Video
ਮਾਨਸਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਦੇ 15 ਜ਼ਿਲ੍ਹਿਆਂ ਦੇ ਵਿੱਚ ਜ਼ਿਲ੍ਹਾ ਸੈਕਟਰੀਏਟਾਂ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਨ੍ਹਾਂ ਪ੍ਰਦਰਸ਼ਨਾਂ ਦੇ ਦੌਰਾਨ ਕਿਸਾਨਾਂ ਵੱਲੋਂ ਖ਼ਰਾਬ ਹੋਏ ਨਰਮੇ ਦੇ ਲਈ ਮੁਆਵਜਾ ਅਤੇ ਮਜ਼ਦੂਰਾਂ ਦੇ ਲਈ ਮੁਆਵਜਾ ਖ਼ੁਦਕੁਸ਼ੀ ਪੀੜਤ ਕਿਸਾਨ ਪਰਿਵਾਰਾਂ ਦੇ ਲਈ ਮੁਆਵਜ਼ਾ ਅਤੇ ਸਰਕਾਰ ਵੱਲੋਂ ਮੰਗੀਆਂ ਗਈਆਂ ਮੰਨਾ ਲਾਗੂ ਕਰਵਾਉਣ ਦੇ ਲਈ ਪ੍ਰਦਰਸ਼ਨ ਜਾਰੀ ਹੈ। ਯੂਨੀਅਨ ਦੇ ਆਗੂ ਇੰਦਰਜੀਤ ਸਿੰਘ ਝੱਬਰ ਜਗਦੇਵ ਸਿੰਘ ਭੈਣੀਬਾਘਾ ਅਤੇ ਉੱਤਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਅੱਜ 13 ਦਿਨ ਹੋ ਚੁੱਕੇ ਹਨ। ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।