ਪੰਜਾਬ ਸਰਕਾਰ ਵੱਲੋਂ ਦਾਣਾ ਮੰਡੀਆਂ ਬੰਦ ਕਰ ਦਿੱਤੇ ਜਾਣ ਖ਼ਿਲਾਫ਼ ਕਿਸਾਨਾਂ 'ਚ ਭਾਰੀ ਰੋਸ - ਪੰਜਾਬ ਸਰਕਾਰ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ:ਪੰਜਾਬ ਸਰਕਾਰ (Government of Punjab) ਵੱਲੋਂ 11 ਨਵੰਬਰ ਤੋਂ ਸ੍ਰੀ ਫਤਹਿਗੜ੍ਹ ਸਾਹਿਬ (Sri Fatehgarh Sahib) ਦੀਆਂ ਦਾਣਾ ਮੰਡੀਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿਸ ਨਾਲ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫ਼ਸਲ ਵਿਕ ਨਹੀਂ ਸਕੇਗੀ। ਉਥੇ ਕਿਸਾਨਾਂ ਨੂੰ ਆਰਥਿਕ ਤੌਰ ਤੇ ਵੀ ਮੰਦਹਾਲੀ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ 11 ਨਵੰਬਰ ਤੋਂ ਜ਼ਿਲ੍ਹੇ ਦੀਆਂ ਸਮੁੱਚੀਆਂ ਮੰਡੀਆਂ ਮੁਕੰਮਲ ਤੌਰ ਬੰਦ ਹੋ ਜਾਣਗੀਆਂ।ਇਸ ਸਰਕਾਰ ਦੇ ਫ਼ੈਸਲੇ ਨਾਲ ਕਿਸਾਨਾਂ ਵਿੱਚ ਕਾਫ਼ੀ ਰੋਸ ਦੇਖਣ ਨੂੰ ਮਿਲ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਵੱਲੋਂ ਮੰਗ ਕੀਤੀ ਗਈ ਕਿ ਇਸ ਫ਼ੈਸਲੇ ਨੂੰ ਪੰਜਾਬ ਸਰਕਾਰ ਵਾਪਸ ਲੈ ਕੇ ਜੋ ਕਿਸਾਨਾਂ ਦੀ ਖੇਤਾਂ ਵਿੱਚ ਖੜ੍ਹੀ ਫ਼ਸਲ ਹੈ ਉਸ ਨੂੰ ਖਰੀਦ ਕਰੇ।