ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀ ਸਾੜੀਆਂ ਕਾਪੀਆਂ, ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

🎬 Watch Now: Feature Video

thumbnail

By

Published : Jun 6, 2021, 7:34 PM IST

ਤਰਨਤਾਰਨ: ਖਡੂਰ ਸਾਹਿਬ ਵਿਖੇ ਸੰਯੁਕਤ ਮੋਰਚੇ ਵਲੋਂ ਦਿੱਤੀ ਕਾਲ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ। ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਵੱਲੋਂ ਬਿਲਕੁੱਲ ਵੀ ਧਿਆਨ ਨਹੀਂ ਦੇ ਰਹੀ ਹੈ ਅਤੇ ਆਪਣਾ ਅੜੀਅਲ ਰਵਈਆ ਛੱਡ ਨਹੀਂ ਰਹੀ ਹੈ ਜਿਸ ਕਾਰਨ ਜਦੋਂ ਤੱਕ ਤਿੰਨ ਖੇਤੀਬਾੜੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਆਪਣਾ ਸੰਘਰਸ਼ ਕਰਦੇ ਰਹਿਣਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.