ਕਿਸਾਨਾਂ ਦੀ ਪੀਐਮ ਮੋਦੀ ਨਾਲ ਨਾਰਾਜ਼ਗੀ, ਵੇਖੋ ਵੀਡੀਓ - ਕੇਂਦਰ ਸਰਕਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-4870827-thumbnail-3x2-barnala.jpg)
ਬਰਨਾਲਾ: ਕੇਂਦਰ ਸਰਕਾਰ 4 ਨਵੰਬਰ ਨੂੰ ਥਾਈਲੈਂਡ ਵਿਖੇ ਵਿਸ਼ਵ ਵਪਾਰੀ ਸੰਧੀ ਕਰਨ ਜਾ ਰਹੀ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਇਸ ਸੰਧੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਬਰਨਾਲਾ ਵਿੱਚ ਦੇਸ਼ ਵਿਆਪੀ ਕਾਨਫਰੰਸ ਰੱਖੀ ਗਈ। ਇਸ ਦੌਰਾਨ ਕਿਸਾਨ ਆਗੂਆਂ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਕਿਸਾਨ ਆਗੂਆਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਅੱਗੇ ਹੀ ਮੰਦੀ ਦੀ ਮਾਰ ਝੱਲ ਰਹੇ ਹਨ। ਉਨ੍ਹਾਂ ਅਖਿਆ ਕਿ ਇਸ ਸੰਧੀ ਤੋਂ ਬਾਅਦ ਸਰਕਾਰ ਬਾਹਰਲੇ ਮੁਲਕਾਂ ਤੋਂ ਕੁੱਝ ਵੀ ਮੰਗਵਾ ਸਕਦੀ ਹੈ ਅਤੇ ਵਿਦੇਸ਼ੀ ਮੁਲਕ ਭਾਰਤ ਵਿੱਚ ਆ ਕੇ ਆਪਣੀ ਕੋਈ ਵੀ ਚੀਜ਼ ਅਸਾਨੀ ਨਾਲ ਵੇਚ ਸਕਦੇ ਹਨ। ਇਸ ਦੇ ਨਾਲ ਦੇਸ਼ ਦੇ ਕਿਸਾਨਾਂ ਅਤੇ ਵਪਾਰੀਆਂ ਨੂੰ ਭਾਰੀ ਨੁਕਸਾਨ ਹੋਵੇਗਾ। ਇਸ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਸੂਬੇ ਦੇ ਕਿਸਾਨ ਇਸ ਸੰਧੀ ਦਾ ਵਿਰੋਧ ਕਰ ਰਹੇ ਹਨ। ਇਸ ਦੌਰਾਨ ਆੜ੍ਹਤੀਆਂ ਵੱਲੋਂ ਵੀ ਇਸ ਸੰਧੀ ਦੇ ਵਿਰੋਧ ਲਈ ਕਿਸਾਨਾਂ ਦਾ ਸਮਰਥਨ ਕੀਤੇ ਜਾਣ ਦੀ ਗੱਲ ਕਹੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸੰਧੀ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸੇ ਨਾਲ ਵੀ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਅਤੇ 4 ਨਵੰਬਰ ਨੂੰ ਉਹ ਆਪਣੇ ਇਸ ਫ਼ੈਸਲੇ ਨੂੰ ਦੇਸ਼ ਵਾਸੀਆਂ ਉੱਤੇ ਥੋਪਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਜਾਰੀ ਰੱਖਾਂਗੇ ਅਤੇ ਇਸ ਸੰਧੀ ਨੂੰ ਕਿਸੇ ਵੀ ਕੀਮਤ 'ਤੇ ਦੇਸ਼ ਵਿੱਚ ਲਾਗੂ ਨਹੀਂ ਹੋਣ ਦੇਵਾਂਗੇ।