ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਰੇਲਵੇ ਸਟੇਸ਼ਨ ‘ਤੇ ਲਾਇਆ ਧਰਨਾ - ਖੇਤੀ ਕਾਨੂੰਨਾਂ ਖ਼ਿਲਾਫ਼
🎬 Watch Now: Feature Video
ਤਰਨਤਾਰਨ: ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਰੇਲ ਰੋਕੋ ਅੰਦਲੋਨ ਕੀਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਤਿੰਨ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਵਾਉਣ ਅਤੇ ਸਵਾਮੀ ਨਾਥਨ ਰਿਪੋਰਟ ਨੂੰ ਲਾਗੂ ਕਰਵਾਉਣ ਲਈ ਖਡੂਰ ਸਾਹਿਬ ਰੇਲਵੇ ਸਟੇਸ਼ਨ 'ਤੇ ਵਿਸ਼ਾਲ ਧਰਨਾ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੋ ਤਿੰਨ ਕਾਲੇ ਕਾਨੂੰਨ ਪਾਸ ਕੀਤੇ ਗਏ ਹਨ ਉਨ੍ਹਾਂ ਨੂੰ ਵਾਪਸ ਲਿਆ ਜਾਵੇ ਅਤੇ ਨਾਲ ਹੀ ਸਵਾਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਜੇਲ੍ਹਾਂ ’ਚ ਬੰਦ ਕੀਤੇ ਹੋਏ ਕਿਸਾਨ ਮਜ਼ਦੂਰ ਰਿਹਾਅ ਕੀਤੇ ਜਾਣ। ਕਿਸਾਨਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਦਿੱਲੀ ਧਰਨੇ ਵਿੱਚ ਸ਼ਹੀਦ ਹੋਏ ਕਿਸਾਨ ਮਜ਼ਦੂਰ ਦੇ ਪਰਿਵਾਰਾਂ ਨੂੰ ਇੱਕ ਇੱਕ ਕਰੌੜ ਰੁਪਏ ਦਿੱਤੇ ਜਾਣ ਅਤੇ ਪਰਿਵਾਰਾਂ ਦੇ ਇੱਕ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।