ਕਿਸਾਨਾਂ ਨੇ ਨੈਸ਼ਨਲ ਹਾਈਵੇ 54 ਉਪਰ ਬਣੇ ਟੌਲ ਪਲਾਜ਼ਾ 'ਤੇ ਲਾਇਆ ਧਰਨਾ - agriculture ordinance
🎬 Watch Now: Feature Video
ਤਰਨਤਾਰਨ: ਨੇੜੇ ਪਿੰਡ ਉਸਮਾਂ ਵਿੱਚ ਨੈਸ਼ਨਲ ਹਾਈਵੇ ਮਾਰਗ ਨੰਬਰ 54 ਉਪਰ ਬਣੇ ਟੋਲ ਪਲਾਜ਼ਾ ਉਪਰ ਕਿਸਾਨਾਂ ਨੇ ਧਰਨਾ ਲਾ ਕੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਵਿਰੁੱਧ ਭਾਰੀ ਨਾਅਰੇਬਾਜ਼ੀ ਕੀਤੀ। ਧਰਨੇ ਵਿੱਚ ਕਿਸਾਨਾਂ ਦੇ ਹੱਕ ਵਿੱਚ ਨੌਜਵਾਨਾਂ ਅਤੇ ਆਮ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ। ਕਿਸਾਨ ਆਗੂ ਹੀਰਾ ਸਿੰਘ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਹਨ, ਉਪਰੋਂ ਮੋਦੀ ਸਰਕਾਰ ਨੇ ਕਿਸਾਨ ਮਾਰੂ ਨਵੇਂ ਕਾਲੇ ਕਾਨੂੰਨ ਲਾਗੂ ਕਰ ਦਿੱਤੇ ਹਨ। ਆਗੂਆਂ ਨੇ ਕਿਹਾ ਕਿ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ, ਜਿੰਨਾ ਚਿਰ ਮੋਦੀ ਸਰਕਾਰ ਕਾਲੇ ਕਾਨੂੰਨ ਵਾਪਿਸ ਨਹੀਂ ਲੈਂਦੀ।