FARMERS PROTEST: ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ਼ ਕੱਢੀ ਜੰਮ ਕੇ ਭੜਾਸ
ਪਟਿਆਲਾ:ਪਿਛਲੇ ਲੰਮੇ ਸਮੇਂ ਤੋਂ ਦੇਸ਼ ਦਾ ਅੰਨਦਾਤਾ ਕਿਸਾਨ (FARMERS) ਦਿੱਲੀ (DELHI) ਦੀਆਂ ਬਰੂਹਾਂ ਤੇ ਹੱਕੀ ਮੰਗਾਂ (DAMANDS) ਅਤੇ ਕੇਂਦਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਧਰਨੇ ਦੇ ਰਿਹਾ ਹੈ ਦੇ ਬਾਵਜੂਦ ਕੇਂਦਰ ਦੀ ਮੋਦੀ ਸਰਕਾਰ(MODI GOVERNMENT) ਵੱਲੋਂ ਆਪਣਾ ਅੜੀਅਲ ਰਵੱਈਆ ਜਿਉਂ ਦੀ ਤਿਉਂ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਸਥਾਨਕ ਬੌੜਾਂ ਗੇਟ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਸੰਪੂਰਨ ਕ੍ਰਾਂਤੀ ਦਿਵਸ ਮਨਾਉਂਦਿਆਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਹੋਂਦ 'ਚ ਲਿਆਂਦੇ 3 ਖੇਤੀ ਕਾਨੂੰਨਾਂ ਦੀਆਂ ਕਾਪੀਆਂ ਅੱਗ ਦੇ ਹਵਾਲੇ ਕਰਨ ਉਪਰੰਤ ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਪੰਜਾਬ ਦੇ ਕਿਸਾਨ ਆਗੂ ਜਗਪਾਲ ਸਿੰਘ ਊਧਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ ।ਇਸ ਮੌਕੇ ਹਲਕੇ ਦੇ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਤੋਂ ਇਲਾਵਾ ਵੱਡੀ ਗਿਣਤੀ ਚ' ਵਪਾਰੀਆਂ ਨੇ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਆਪਣੀ ਸ਼ਹਾਦਤ ਦੇ ਚੁੱਕੇ ਕਿਸਾਨਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ ਅਤੇ ਕਿਸਾਨ ਆਪਣੇ ਹੱਕ ਲੈ ਕੇ ਹੀ ਘਰਾਂ ਨੂੰ ਪਰਤਣਗੇ।