ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਲਗਾਇਆ ਡੀਸੀ ਦਫਤਰ ਅੱਗੇ ਧਰਨਾ - ਡੀਸੀ ਦਫਤਰ ਅੱਗੇ ਧਰਨਾ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਦੇ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਫ਼ੈਸਲਾ ਲਿਆ ਸੀ ਕਿ 14 ਦਸੰਬਰ ਨੂੰ ਡੀਸੀ ਦਫ਼ਤਰ ਅੱਗੇ ਧਰਨੇ ਦਿੱਤੇ ਜਾਣਗੇ। ਇਸੇ ਤਹਿਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਡੀਸੀ ਦਫ਼ਤਰ ਬਾਹਰ ਧਰਨਾ ਦਿੱਤਾ ਗਿਆ। ਜਿਸ ਵਿੱਚ ਵੱਖ ਵੱਖ ਵਰਗਾਂ ਦੇ ਲੋਕ ਵੀ ਸ਼ਾਮਿਲ ਹੋਏ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਇਨ੍ਹਾਂ ਬਿੱਲਾਂ ਦੇ ਵਿੱਚ ਕਾਫੀ ਸਾਰੀਆਂ ਕਮੀਆਂ ਪਾਈਆਂ ਗਈਆਂ ਹਨ ਜਿਸ ਦੇ ਕਾਰਨ ਇਹ ਕਾਨੂੰਨ ਕਿਸਾਨਾਂ ਦੇ ਲਈ ਲਾਹੇਵੰਦ ਸਾਬਿਤ ਨਹੀਂ ਹੋਣਗੇ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਜੇਕਰ ਕੋਈ ਸਮੱਸਿਆ ਹੁੰਦੀ ਹੈ ਤਾਂ ਉਹ ਆਪਣੀ ਸ਼ਿਕਾਇਤ ਸਿਰਫ਼ ਐਸਡੀਐਮ ਤੱਕ ਹੀ ਕਰ ਸਕਦੇ ਹਨ ਜਦੋਂ ਕਿ ਅਧਿਕਾਰੀ ਸਰਕਾਰਾਂ ਦੇ ਅਧੀਨ ਹੀ ਕੰਮ ਕਰਦੇ ਹਨ।