ਗੁਰਦਾਸਪੁਰ ਡੀਸੀ ਦਫ਼ਤਰ ਅੱਗੇ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ - ਗੁਰਦਾਸਪੁਰ ਅਪਡੇਟ
🎬 Watch Now: Feature Video
ਗੁਰਦਾਸਪੁਰ: ਕੇਂਦਰ ਦੇ ਖੇਤੀ ਸੁਧਾਰ ਅਤੇ ਬਿਜਲੀ ਸੋਧ ਬਿੱਲ 2020 ਦੇ ਵਿਰੋਧ ਵਿੱਚ ਡੀਸੀ ਦਫ਼ਤਰ ਅੱਗੇ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਧਰਨੇ ਦੌਰਾਨ 'ਜੇਲ੍ਹ ਭਰੋ' ਅੰਦੋਲਨ ਤਹਿਤ ਰੋਜ਼ਾਨਾ 21 ਮੈਂਬਰ ਗ੍ਰਿਫ਼ਤਾਰੀ ਲਈ ਜਾਂਦੇ ਹਨ, ਪਰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ। ਕਿਸਾਨ ਆਗੂ ਗੁਰਪ੍ਰਤਾਪ ਸਿੰਘ ਅਤੇ ਰਸ਼ਪਾਲ ਸਿੰਘ ਨੇ ਕਿਹਾ ਜਦੋਂ ਤੱਕ ਆਰਡੀਨੈਂਸ ਰੱਦ ਨਹੀਂ ਕੀਤੇ ਜਾਂਦੇ ਓਨਾ ਚਿਰ ਜੇਲ੍ਹ ਭਰੋ ਅੰਦੋਲਨ ਜਾਰੀ ਰਹੇਗਾ।