ਇਨਸਾਫ਼ ਨਾ ਮਿਲਣ 'ਤੇ ਕਿਸਾਨ ਜਥੇਬੰਦੀ ਨੇ ਕੀਤਾ ਹਾਈਵੇ ਜਾਮ - ਇਨਸਾਫ਼ ਨਾ ਮਿਲਣ 'ਤੇ ਕਿਸਾਨ ਜਥੇਬੰਦੀ ਨੇ ਕੀਤਾ ਹਾਈਵੇ ਜਾਮ
🎬 Watch Now: Feature Video
ਗਿੱਦੜਬਾਹਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਯੂਨੀਅਨ ਸਿੱਧੂਪੁਰ ਵੱਲੋਂ ਹਾਈਵੇ ਜਾਮ ਕਰਕੇ ਧਰਨਾ ਲਾਇਆ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਨੇ ਦੱਸਿਆ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਰੀਦਕੋਟ ਦੇ 3 ਕਿਸਾਨਾਂ ਦੀ ਮਾੜੇ ਬੀਜ ਕਾਰਨ ਖ਼ਰਾਬ ਹੋਈ ਕਰੀਬ 22 ਏਕੜ ਝੋਨੇ ਤੇ ਨਰਮੇ ਦੀ ਫ਼ਸਲ ਦੇ ਨੁਕਸਾਨ ਦੇ ਦੀ ਭਰਪਾਈ ਨਾ ਹੋਣ ਦੇ ਰੋਸ ਵਜੋਂ ਇਹ ਹਾਈਵੇ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਸੁਣਵਾਈ ਨਾ ਕੀਤੀ ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।