ਕਿਸਾਨ ਸੰਘਰਸ਼ ਕਮੇਟੀ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ - ਕਿਸਾਨ ਸੰਘਰਸ਼ ਕਮੇਟੀ
🎬 Watch Now: Feature Video
ਗੁਰਦਾਸਪੁਰ ਵਿੱਚ ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ਼ ਉੱਜਵਲ ਨੂੰ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ, ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੇ। ਜਿਸ ਕਾਰਨ ਉਨ੍ਹਾਂ ਨੂੰ ਧਰਨੇ ਦੇਣੇ ਪੈ ਰਹੇ ਹਨ ।