ਤਰਨ ਤਾਰਨ 'ਚ ਕਿਸਾਨਾਂ ਨੇ ਡੀਸੀ ਦਫ਼ਤਰ ਬਾਹਰ ਲਾਇਆ ਧਰਨਾ - Tarn Taran news in punjabi
🎬 Watch Now: Feature Video
ਤਰਨ ਤਾਰਨ 'ਚ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਨੇ ਬੀਤੇ ਦਿਨੀ ਕੰਬਾਈਨਾਂ ਨੂੰ ਲੈ ਕੇ ਕਿਸਾਨਾਂ ਲਈ ਹੁਕਮ ਜਾਰੀ ਕੀਤੇ ਸਨ। ਇਨ੍ਹਾਂ ਹੁਕਮਾਂ ਮੁਤਾਬਕ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐੱਸ. ਐੱਮ. ਐੱਸ.) ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਨੂੰ ਜ਼ਬਤ ਕਰ ਲਿਆ ਜਾਵੇਗਾ। ਡੀਸੀ ਦੇ ਇਨ੍ਹਾਂ ਹੁਕਮਾਂ ਦੇ ਚਲਦੇ ਕਿਸਾਨਾ ਨੇ ਡੀਸੀ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਕਿਸਾਨਾ ਲਗਾਤਾਰ ਪ੍ਰਸ਼ਾਸਨ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ। ਕਿਸਾਨਾ ਨੇ ਆਪਣੀ ਕੰਬਾਈਨਾਂ ਡੀਸੀ ਦਫ਼ਤਰ ਦੇ ਬਾਹਰ ਖੜੀਆਂ ਕਰ ਦਿੱਤੀਆਂ ਹਨ।