ਜ਼ਮੀਨ ਐਕਵਾਇਰ ਮਾਮਲੇ ਨੂੰ ਲੈਕੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
ਸ੍ਰੀ ਫਤਿਹਗੜ੍ਹ ਸਾਹਿਬ: ਨੈਸ਼ਨਲ ਹਾਈਵੇ (National Highway) ਅਧੀਨ ਆਉਣ ਵਾਲੀ ਜ਼ਮੀਨ ਦਾ ਪੂਰਾ ਰੇਟ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ (Farmers) ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (District Administrative Complex) ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਭਾਰਤਮਾਲਾ ਪ੍ਰਾਜੈਕਟ (Bharatmala Project) ਅਧੀਨ ਬਨਣ ਵਾਲੇ ਨੈਸ਼ਨਲ ਹਾਈਵੇ (National Highway) ’ਚ ਪੰਜਾਬ ਦੀ ਲਗਭਗ 25 ਹਜ਼ਾਰ ਏਕੜ ਜ਼ਮੀਨ ਆਉਂਦੀ ਹੈ। ਜਿਸ ’ਚ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ (District Sri Fatehgarh Sahib) ਦੇ 21 ਪਿੰਡਾਂ ਦੀ ਜ਼ਮੀਨ ਵੀ ਸ਼ਾਮਲ ਹੈ। ਜਿਸ ਨੂੰ ਕੇਂਦਰ ਸਰਕਾਰ (Central Government) ਕੌਡੀਆਂ ਦੇ ਭਾਅ ਅਕਵਾਇਰ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ ਆਪਣੀ ਜ਼ਮੀਨ ਸਰਕਾਰ ਵੱਲੋਂ ਤਹਿ ਕੀਤੇ ਰੇਟ ਮੁਤਾਬਕ ਨਹੀਂ ਦੇਵੇਗਾ।