ਪਟਿਆਲਾ 'ਚ ਕਿਸਾਨਾਂ ਨੇ ਮਿੱਨੀ ਸਕੱਤਰੇਤ ਦੇ ਬਾਹਰ ਲਾਇਆ ਧਰਨਾ - ਖੇਤੀ ਕਾਨੂੰਨਾਂ ਦਾ ਵਿਰੋਧ
🎬 Watch Now: Feature Video
ਪਟਿਆਲਾ : ਖੇਤੀ ਕਾਨੂੰਨ ਰੱਦ ਨਾ ਕੀਤੇ ਜਾਣ ਨੂੰ ਲੈ ਕੇ ਕਿਸਾਨਾਂ ਦਾ ਰੋਸ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਥੇ ਇੱਕ ਪਾਸੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ 'ਚ ਕਿਸਾਨ ਅੰਦੋਲਨ ਜਾਰੀ ਹੈ, ਉਥੇ ਹੀ ਦੂਜੇ ਪਾਸੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਕਿਸਾਨ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ ਰੋਸ ਮੁਜ਼ਾਹਰੇ ਤੇ ਧਰਨੇ ਜਾਰੀ ਹਨ। ਇਸੇ ਕੜੀ 'ਚ ਪਟਿਆਲਾ ਵਿਖੇ ਬੀਕੇਯੂ ਉਗਰਾਹਾਂ ਵੱਲੋਂ ਮਿੱਨੀ ਸਕੱਤਰੇਤ ਦੇ ਬਾਹਰ ਧਰਨਾ ਲਾਇਆ ਗਿਆ। ਠੰਡ ਦੇ ਕਹਿਰ ਦੇ ਬਾਵਜੂਦ ਵੱਡੀ ਗਿਣਤੀ 'ਚ ਕਿਸਾਨਾਂ, ਮਹਿਲਾਵਾਂ ਤੇ ਨੌਜਵਾਨਾਂ ਨੇ ਇਸ ਧਰਨੇ 'ਚ ਹਿੱਸਾ ਲਿਆ। ਕਿਸਾਨ ਆਗੂਆਂ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਂਦਰ ਨੇ ਪਹਿਲਾਂ ਹੀ ਹਰ ਚੀਜ 'ਤੇ ਜੀਐਸਟੀ ਲਾਗੂ ਕਰ ਕਿਸਾਨਾਂ ਨੂੰ ਭੁੱਖਾ ਮਾਰ ਰੱਖਿਆ ਹੈ। ਹੁਣ ਕਿਸਾਨ ਵਿਰੋਧੀ ਕਾਨੂੰਨ ਲਿਆ ਕੇ ਉਹ ਕਿਸਾਨਾਂ ਦੀਆਂ ਜ਼ਮੀਨਾਂ ਖੋਹਣਾ ਚਾਹੁੰਦੇ ਹਨ। ਕਿਸਾਨ ਆਗੂਆਂ ਨੇ ਖੇਤੀ ਕਾਨੂੰਨ ਰੱਦ ਹੋਣ ਤੱਕ ਪੰਜਾਬ ਭਰ 'ਚ ਡੀਸੀ ਦਫ਼ਤਰਾਂ ਦੇ ਬਾਹਰ ਤੇ ਦਿੱਲੀ ਕਿਸਾਨ ਅੰਦੋਲਨ ਜਾਰੀ ਰਹਿਣ ਦੀ ਗੱਲ ਆਖੀ।