ਖੇਤੀ ਸੁਧਾਰ ਕਾਨੂੰਨ ਖਿਲਾਫ਼ ਕਿਸਾਨਾਂ ਨੇ ਰਿਲਾਇੰਸ ਸਟੋਰ ਦੇ ਬਾਹਰ ਲਾਇਆ ਧਰਨਾ - ਕਿਸਾਨਾਂ ਨੇ ਰਿਲਾਇੰਸ ਸਟੋਰ ਦੇ ਬਾਹਰ ਲਾਇਆ ਧਰਨਾ
🎬 Watch Now: Feature Video
ਬਠਿੰਡਾ : ਖੇਤੀ ਸੁਧਾਰ ਕਾਨੂੰਨ ਨੂੰ ਲੈ ਕੇ ਪੰਜਾਬ ਭਰ ਦੇ ਕਿਸਾਨਾਂ 'ਚ ਭਾਰੀ ਰੋਸ ਹੈ। ਇਸੇ ਕੜੀ 'ਚ ਕਿਸਾਨਾਂ ਨੇ ਰਿਲਾਇੰਸ ਸਟੋਰ ਨੂੰ ਬੰਦ ਕਰਵਾਉਣ ਲਈ ਕਿਸਾਨ ਆਗੂਆਂ ਅਤੇ ਸਮਾਜ ਸੇਵੀਆਂ ਵੱਲੋਂ ਧਰਨਾ ਲਾਇਆ ਗਿਆ ਹੈ। ਇਸ ਮੌਕੇ ਸਮਾਜ ਸੇਵੀ ਲੱਖਾ ਸਿਧਾਣਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਜ਼ਰੂਰ ਪਾਸ ਕਰ ਦਿੱਤੇ ਗਏ ਹਨ, ਪਰ ਕਾਨੂੰਨ ਖ਼ਤਮ ਵੀ ਕੀਤੇ ਜਾ ਸਕਦੇ ਹਨ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਰਾਹੀਂ ਕਾਰਪੋਰੇਟ ਘਰਾਣੀਆਂ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਵੇਚਣਾ ਚਾਹੁੰਦੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਕਿਸਾਨ ਆਪਣੀ ਜ਼ਮੀਨ ਨੂੰ ਬਚਾਉਣ ਲਈ ਇਨ੍ਹਾਂ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਜਾਰੀ ਰੱਖਣਗੇ। ਜਦ ਤੱਕ ਇਹ ਖੇਤੀ ਸੁਧਾਰ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਧਰਨਾ ਜਾਰੀ ਰਹੇਗਾ।