ਕਾਲਜ ਦੀਆਂ ਨੌਕਰੀਆਂ ਨੂੰ ਲੈ ਕੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ - Guest Faculty
🎬 Watch Now: Feature Video
ਪਟਿਆਲਾ: ਉਚੇਰੀ ਸਿੱਖਿਆ ਵਿਭਾਗ (Department of Higher Education) ਦੀਆਂ ਗੈਸਟ ਫੈਕਲਟੀ(Guest Faculty),ਪਾਰਟ ਟਾਈਮ (Part time) ,ਕੰਟਰੈਕਟ ਉੱਤੇ ਸਰਕਾਰੀ ਕਾਲਜਾਂ ਵਿੱਚ ਪਿੱਛਲੇ 15-20 ਸਾਲਾਂ ਤੋਂ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ ਸਰਕਾਰ ਬਾਹਰਲਾ ਰਸਤਾ ਦਿਖਾ ਰਹੀ ਹੈ ਜਿਸ ਦੇ ਰੋਸ ਵਜੋਂ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਪੰਜਾਬ ਸਰਕਾਰ (Government of Punjab) ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਜੋਗਿੰਦਰ ਉਗਰਾਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਵੱਡਾ ਸੰਘਰਸ਼ ਉਲੀਕਿਆ ਜਾਵੇਗਾ।ਜੋਗਿੰਦਰ ਉਗਰਾਹਾਂ ਨੇ ਕ੍ਰਿਸ਼ਨ ਕੁਮਾਰ ਤੇ ਵਾਰ ਕਰਦਿਆਂ ਕਿਹਾ ਕਿ ਇਸ ਨੂੰ ਦੇਸ਼ ਨਿਕਾਲਾ ਕਰ ਦੇਣਾ ਚਾਹੀਦਾ ਹੈ।