ਖੱਟਕੜ੍ਹ ਕਲਾਂ ਪੁੱਜੇ ਨਵਜੋਤ ਸਿੱਧੂ ਦਾ ਕਿਸਾਨਾਂ ਨੇ ਕੀਤਾ ਵਿਰੋਧ - ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ
🎬 Watch Now: Feature Video
ਖੱਟਕੜ੍ਹ ਕਲਾਂ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਨ ਮਗਰੋਂ ਨਵਜੋਤ ਸਿੰਘ ਸਿੱਧੂ ਖੱਟਕੜ੍ਹ ਕਲਾਂ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨ ਪੁੱਜੇ। ਇਸ ਦੌਰਾਨ ਕਿਸਾਨਾਂ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਗਿਆ।ਪ੍ਰਦਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਿੱਧੂ ਤੱਕ ਪਹੁੰਚਾਈਆਂ ਜਾਣਗੀਆਂ, ਪਰ ਉਨ੍ਹਾਂ ਨੂੰ ਨਵਜੋਤ ਸਿੱਧੂ ਨਾਲ ਮਿਲਣ ਨਹੀਂ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਪੁਲਿਸ ਪ੍ਰਸ਼ਾਸਨ ਵੀ ਮੌਜੂਦ ਸੀ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਹਲਾਂਕਿ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਮਹਿਜ਼ ਕਿਸਾਨਾਂ ਤੇ ਸਿਆਸੀ ਲੀਡਰਾਂ ਦੇ ਆਪਸੀ ਟਕਰਾਅ ਤੋਂ ਬਚਾਅ ਲਈ ਪ੍ਰਦਰਸ਼ਨਕਾਰੀਆਂ ਨੂੰ ਰੋਕ ਰਹੇ ਸਨ।
Last Updated : Jul 20, 2021, 2:16 PM IST