ਗੁਰੂ ਹਰਸਹਾਏ 'ਚ ਜੀਓ ਟਾਵਰਾ ਦੇ ਕੁਨੈਕਸ਼ਨ ਕੱਟ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ - Guru Harsahai
🎬 Watch Now: Feature Video
ਫ਼ਿਰੋਜ਼ਪੁਰ: ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਜਿੱਥੇ ਦਿੱਲੀ ਦੇ ਸਰਹੱਦ 'ਤੇ ਅੰਦੋਲਨ ਚੱਲ ਰਿਹਾ ਹੈ, ਉੱਥੇ ਹੀ ਇਸ ਦਾ ਅਸਰ ਪੰਜਾਬ 'ਚ ਹੀ ਨਹੀਂ ਦੇਸ਼ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ। ਸਰਕਾਰ ਦੇ ਅੜੀਅਲ ਰਵੱਈਏ ਨਾਲ ਕਿਸਾਨਾਂ ਦਾ ਕਾਰਪੋਰੇਟ ਘਰਾਣਿਆਂ ਖਿਲਾਫ ਵੀ ਗੁੱਸਾ ਹਰ ਥਾਂ ਵੇਖਣ ਨੂੰ ਮਿਲ ਰਿਹਾ ਹੈ। ਇਸ ਦੇ ਚੱਲਦੇ ਵੱਖ-ਵੱਖ ਜਥੇਬੰਦੀਆਂ ਵੱਲੋਂ ਜੀਓ ਦੀਆਂ ਸੀਮਾ ਦਾ ਬਾਈਕਾਟ ਕੀਤਾ ਜਾ ਰਿਹਾ ਹੈ। ਉੱਥੇ ਥਾਂ-ਥਾਂ ਜੀਓ ਦੇ ਟਾਵਰ ਵੀ ਬੰਦ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਗੁਰੂ ਹਰਸਹਾਏ ਦੇ ਵੱਖ-ਵੱਖ ਪਿੰਡਾਂ ਵਿੱਚ ਜੀਓ ਦੇ ਟਾਵਰਾਂ ਦੇ ਕੁਨੈਕਸ਼ਨ ਕੱਟੇ ਗਏ ਅਤੇ ਕੇਂਦਰ ਸਰਕਾਰ ਦੇ ਨਾਲ-ਨਾਲ ਕਾਰਪੋਰੇਟ ਘਰਾਣਿਆਂ ਦੇ ਵਿਰੁੱਧ ਵੀ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।