ਭਾਜਪਾ ਆਗੂ ਸ਼ਵੇਤ ਮਲਿਕ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ - ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
🎬 Watch Now: Feature Video
ਅੰਮ੍ਰਿਤਸਰ: ਸ਼ਹਿਰ ’ਚ ਸਥਿਤ ਰੇਲਵੇ ਸਟੇਸ਼ਨ ’ਤੇ ਭਾਜਪਾ ਆਗੂ ਸ਼ਵੇਤ ਮਲਿਕ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਸੀ, ਇਸੇ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਉੱਥੇ ਪਹੁੰਚ ਕੇ ਭਾਜਪਾ ਆਗੂ ਦਾ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ, ਅਮਨ ਕਾਨੂੰਨ ਅਤੇ ਅਨੁਸ਼ਾਸ਼ਨ ਨੂੰ ਬਰਕਰਾਰ ਰੱਖਣ ਲਈ ਪੁਲਸ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਿਸ ਦੀ ਇਸ ਕਾਰਵਾਈ ਸਬੰਧੀ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਮਨ ਸ਼ਾਂਤੀ ਨੂੰ ਭੰਗ ਕਰਨ ਦੇ ਚਲਦਿਆਂ ਹੀ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।