thumbnail

By

Published : May 20, 2020, 5:04 PM IST

ETV Bharat / Videos

ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਡੀਸੀ ਦਫ਼ਤਰ ਦੇ ਬਾਹਰ ਦਿੱਤਾ ਧਰਨਾ

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਏਕਤਾ ਵੱਲੋਂ ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਮੌਕੇ ਘਟੀਆ ਸਿਹਤ ਸਹੂਲਤਾਂ ਦੇਣ ਅਤੇ ਆਪਣੀ ਕਿਸਾਨੀ ਮੰਗਾਂ ਨੂੰ ਲੈ ਕੇ ਬਰਨਾਲਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਧਰਨਾ ਦਿੱਤਾ ਗਿਆ। ਮੌਕੇ 'ਤੇ ਕਿਸਾਨ ਆਗੂਆਂ ਨੇ ਈਟੀਵੀ ਭਾਰਤ ਨਾਲ ਗੱਲ ਕਰਦੇ ਦੱਸਿਆ ਕਿ ਕੋਰੋਨਾ ਵਾਇਰਸ ਦੌਰਾਨ ਸਰਕਾਰ ਵਲੋਂ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਨੂੰ ਘਰਾਂ ਨੂੰ ਭੇਜਿਆ ਜਾ ਰਿਹਾ ਹੈ। ਜਿਸ ਕਰਕੇ ਇਹ ਮਹਾਂਮਾਰੀ ਵਧਣ ਦਾ ਖ਼ਤਰਾ ਹੈ। ਕੋਰੋਨਾ ਦੇ ਇਲਾਜ਼ ਲਈ ਸਰਕਾਰ ਕੋਲ ਨਾ ਮਾਤਰ ਸਿਹਤ ਸਹੂਲਤਾਂ ਹਨ। ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਝੋਨੇ ਦੀ ਬਿਜਾਈ ਵਿੱਚ ਪਰਵਾਸੀ ਮਜ਼ਦੂਰਾਂ ਦੀ ਘਾਟ ਪਾਈ ਜਾ ਰਹੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.