ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਵਿੱਚ ਧਰਨੇ ਨੂੰ ਲੇ ਕੇ ਕਿ ਕਿਹਾ ਕਿਸਾਨਾਂ ਨੇ - ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਇਨਕਾਰ
🎬 Watch Now: Feature Video
ਮੋਗਾ : ਖੇਤੀ ਕਾਨੂੰਨਾਂ ਖਿਲਾਫ ਮੋਗਾ 'ਚ ਕਿਸਾਨਾਂ ਦਾ ਧਰਨਾ ਲਗਾਤਾਰ 35 ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਆਖਿਆ ਕਿ ਉਹ ਕਿਸੇ ਵੀ ਕੀਮਤ 'ਤੇ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਕਾਨੂੰਨ ਨਹੀਂ ਮੰਨਣਗੇ। ਉਨ੍ਹਾਂ ਰਾਸ਼ਟਰਪਤੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਲਈ ਇਨਕਾਰ ਕਰਨ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਦੇਸ਼ ਦੇ ਕਾਨੂੰਨ ਮੁੱਖੀ ਹੋਣ ਦੇ ਬਾਵਜੂਦ ਰਾਸ਼ਟਰਪਤੀ ਤੋਂ ਅਜਿਹੇ ਵਤੀਰੇ ਦੀ ਉਮੀਂਦ ਨਹੀਂ ਕੀਤੀ ਜਾ ਸਕਦੀ। ਰਾਸ਼ਟਰਪਤੀ ਦਾ ਪੰਜਾਬ ਦੇ ਮੁੱਖ ਮੰਤਰੀ ਪ੍ਰਤੀ ਤੇ ਪੰਜਾਬ ਦੇ ਕਿਸਾਨਾਂ ਪ੍ਰਤੀ ਇਹ ਵਤੀਰਾ ਦੇਸ਼ ਦੀ ਵਿਗੜ੍ਹੀ ਹੋਈ ਕਾਨੂੰਨ ਵਿਸਵਥਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਮਹਿਜ਼ ਅੰਬਾਨੀ ਤੇ ਅਡਾਨੀ ਵਰਗੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕੰਮ ਕਰ ਰਹੀ ਹੈ, ਆਮ ਜਨਤਾ ਤੇ ਕਿਸਾਨਾਂ ਨਾਲ ਉਨ੍ਹਾਂ ਨੂੰ ਕੋਈ ਹਮਦਰਦੀ ਨਹੀਂ ਹੈ।