ਪੰਜਾਬ ਭਵਨ ਅੱਗੇ ਕਿਸਾਨਾਂ ਦਾ ਹੰਗਾਮਾ, CM ਸੁਰੱਖਿਆ 'ਤੇ ਧੱਕਾਮੁੱਕੀ ਦੇ ਇਲਜ਼ਾਮ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
🎬 Watch Now: Feature Video
ਚੰਡੀਗੜ੍ਹ: ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਿਸਾਨ ਆਗੂਆਂ ਵਿਚਕਾਰ ਮੀਟਿੰਗ ਹੋਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਹੀ ਮਾਹੌਲ ਗਰਮ ਹੋ ਗਿਆ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਸੁਰੱਖਿਆ ਕਰਮੀ ਨੇ ਉਨ੍ਹਾਂ ਨਾਲ ਧੱਕਾਮੁੱਕੀ ਕੀਤੀ ਹੈ। ਉਨ੍ਹਾਂ ਨੂੰ ਕਿਹਾ ਗਿਆ ਕਿ ਮੁੱਖ ਮੰਤਰੀ ਆ ਗਏ ਹਨ, ਇਸ ਲਈ ਪਹਿਲਾਂ ਉਹ ਅੰਦਰ ਜਾਣ। ਇਸ ਮੁੱਦੇ ’ਤੇ ਕਿਸਾਨ ਆਗੂਆਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸਭ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਰਣਦੀਪ ਨਾਭਾ ਸਾਹਮਣੇ ਆਏ ਅਤੇ ਮੁਆਫੀ ਮੰਗੀ। ਇਸ ਤੋਂ ਬਾਅਦ ਕਿਸਾਨ ਅੜ ਗਏ ਤਾਂ ਮੁੱਖ ਮੰਤਰੀ ਚੰਨੀ ਬਾਹਰ ਆਏ ਅਤੇ ਕਿਸਾਨ ਆਗੂਆਂ ਨੂੰ ਬੁਲਾ ਕੇ ਅੰਦਰ ਲੈਕੇ ਗਏ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਬੁਲਾ ਕੇ ਜ਼ਲੀਲ ਕੀਤਾ ਜਾ ਰਿਹਾ ਹੈ।