ਵਾਜਪਾਈ ਦੇ ਜਨਮ ਦਿਨ ਮੌਕੇ ਕਿਸਾਨਾਂ ਵੱਲੋਂ ਕੀਤਾ ਗਿਆ ਹੰਗਾਮਾ
🎬 Watch Now: Feature Video
ਫ਼ਰੀਦਕੋਟ: ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਮਨਾਉਣ ਲਈ ਰੱਖੀ ਗਈ ਸਭਾ ਵਿੱਚ ਉਸ ਵਕਤ ਹੰਗਾਮਾ ਹੋ ਗਿਆ, ਜਦੋਂ ਕੁੱਝ ਕਿਸਾਨ ਜਥੇਬੰਦੀਆਂ ਦੇ ਵਰਕਰ ਕਿਸਾਨਾਂ ਵੱਲੋਂ ਇਸ ਮੀਟਿੰਗ ਦਾ ਵਿਰੋਧ ਕੀਤਾ ਗਿਆ ਅਤੇ ਬੀਜੇਪੀ ਦੇ ਖਿਲਾਫ ਜਮ ਕਰ ਨਾਅਰੇਬਾਜ਼ੀ ਕੀਤੀ ਗਈ। ਹਾਲਾਂਕਿ ਪੁਲਿਸ ਵੱਲੋਂ ਬੀਜੇਪੀ ਵਰਕਰਾਂ ਨੂੰ ਸਮਝਾ ਬੁਝਾ ਕੇ ਇਸ ਸਭਾ ਨੂੰ ਰੱਦ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਬੀਜੇਪੀ ਦੇ ਜਿਲਾ ਪ੍ਰਧਾਨ ਸੁਖਪਾਲ ਸਿੰਘ ਨੇ ਕਿਹਾ ਕਿ ਅੱਜ ਅਟਲ ਬਿਹਾਰੀ ਵਾਜਪਾਈ ਜੀ ਦੇ ਜਨਮ ਦਿਨ ਮੌਕੇ ਕਿਸਾਨ ਆਗੂਆਂ ਵੱਲੋਂ ਹੰਗਾਮਾ ਕੀਤਾ ਜਾ ਰਿਹਾ ਹੈ ਉਸ ਪਿੱਛੇ ਪੰਜਾਬ ਸਰਕਾਰ ਦਾ ਹੱਥ ਹੈ ਜੋ ਖੇਤੀ ਕਾਨੂੰਨਾਂ ਨੂੰ ਲੈ ਕੇ ਸਿਆਸਤ ਖੇਡ ਰਹੇ ਹਨ ਅਤੇ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਦੀ ਕੋਸ਼ਿਸ ਕਰ ਰਹੀ ਹੈ।